ਕਾਮਰੇਡ ਅਣਖੀ ਦੀ ਅਗਵਾਈ ਵਾਲੇ ਸੰਘਰਸ਼ਾਂ ਅਤੇ ਹਿੰਮਤ ਨੂੰ ਲਾਲ ਸਲਾਮ
ਧੜੱਲੇਦਾਰ ਆਗੂ ਭਗਵਾਨ ਸਿੰਘ ਅਣਖੀ ਨੂੰ ਫਿਰ ਯਾਦ ਕੀਤਾ ਅਤੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਵਰਕਰਾਂ ਅਤੇ ਮੁਲਾਜ਼ਮਾਂ ਵਿਚਕ ਪੂਰਾ ਜੋਸ਼ ਸੀ। ਬਿਜਲੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੀ ਐੱਸ ਈ ਬੀ ਇੰਪਲਾਈਜ਼ ਫੈਡਰੇਸ਼ਨ (ਏਟਕ) ਪੰਜਾਬ ਰਜਿ: ਨੰਬਰ 41 ਦੇ ਸਾਬਕਾ ਸੂਬਾ ਪ੍ਰਧਾਨ ਮਰਹੂਮ ਕਾਮਰੇਡ ਭਗਵਾਨ ਸਿੰਘ ਅਣਖੀ ਦੀ 30ਵੀਂ ਬਰਸੀ ਸੋਮਵਾਰ ਸਥਾਨਕ ਫੈਕਟਰੀ ਏਰੀਆ ਵਿਖੇ ਬਣੇ ਅਣਖੀ ਯਾਦਗਾਰੀ ਭਵਨ ਵਿੱਚ ਹਰੇਕ ਸਾਲ ਦੀ ਤਰ੍ਹਾਂ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਉਣ ਲਈ ਪੂਰੇ ਪੰਜਾਬ ਤੋਂ ਕਾਫਲੇ ਬੰਨ੍ਹ ਕੇ ਬਿਜਲੀ ਕਾਮੇ ਆਪਣੇ ਮਰਹੂਮ ਆਗੂਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਹੀਰਾਂ ਘੱਤ ਕੇ ਪਹੁੰਚੇ। ਕਾਫਲੇ ਬੜੀ ਦੂਰੋਂ ਦੂਰੋਂ ਆਏ ਹੋਏ ਸਨ।
ਕਾਮਰੇਡ ਭਗਵਾਨ ਸਿੰਘ ਅਣਖੀ ਦੇ ਘੋਲਾਂ ਦੀਆਂ ਬਾਤਾਂ ਪਾਉਂਦਿਆਂ ਇਸ ਯਾਦਗਾਰੀ ਸਮਾਗਮ ਦੇ ਸ਼ੁਰੂ ਵਿੱਚ ਜਥੇਬੰਦੀ ਦਾ ਲਾਲ ਝੰਡਾ ਲਹਿਰਾਉਣ ਦੀ ਰਸਮ ਸੂਬਾ ਪ੍ਰਧਾਨ ਹਰਭਜਨ ਸਿੰਘ ਪਿਲਖਣੀ ਨੇ ਨਿਭਾਈ ਅਤੇ ਸੂਬਾ ਜਨਰਲ ਸਕੱਤਰ ਨਰਿੰਦਰ ਸੈਣੀ ਨੇ ਜਥੇਬੰਦੀ ਦੇ ਸਾਬਕਾ ਸੂਬਾ ਪ੍ਰਧਾਨ ਕਾਮਰੇਡ ਭਗਵਾਨ ਸਿੰਘ ਅਣਖੀ, ਸਤਨਾਮ ਸਿੰਘ ਛਲੇੜੀ, ਐੱਚ ਐੱਸ ਪ੍ਰਮਾਰ ਅਤੇ ਹੋਰ ਵਿੱਛੜ ਚੁੱਕੇ ਆਗੂਆਂ ਅਤੇ ਨਾਮਵਰ ਸ਼ਖਸੀਅਤਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਬਕਾਇਦਾ ਤੌਰ 'ਤੇ ਸ਼ਰਧਾਂਜਲੀ ਸਮਾਗਮ ਦੀ ਸ਼ੁਰੂਆਤ ਕੀਤੀ।
ਮੌਜੂਦਾ ਦੌਰ ਵਿਚ ਦਰਪੇਸ਼ ਸੰਘਰਸ਼ਾਂ ਦੀਆਂ ਚੁਣੌਤੀਆਂ ਨਾਲ ਰੂਬਰੂ ਕਰਾਉਂਦਿਆਂ ਇਸ ਸਮਾਗਮ ਦੀ ਪ੍ਰਧਾਨਗੀ ਸਾਂਝੇ ਤੌਰ 'ਤੇ ਸੂਬਾ ਪ੍ਰਧਾਨ ਹਰਭਜਨ ਸਿੰਘ ਪਿਲਖਣੀ, ਸੂਬਾ ਵਰਕਿੰਗ ਪ੍ਰਧਾਨ ਗੁਰਪ੍ਰੀਤ ਸਿੰਘ ਗੰਡੀਵਿੰਡ, ਪ੍ਰਦਿਊਮਣ ਗੌਤਮ, ਬਲਵਿੰਦਰ ਸਿੰਘ ਉਦੀਪੁਰ, ਗੁਰਵਿੰਦਰ ਸਿੰਘ ਰੋਪੜ, ਸੁਖਦੇਵ ਸਿੰਘ ਬਾਬਾ ਦੇ ਅਧਾਰਤ ਪ੍ਰਧਾਨਗੀ ਮੰਡਲ ਨੇ ਕੀਤੀ। ਕਾਮਰੇਡ ਅਣਖੀ ਸੰਘਰਸ਼ਾਂ ਅਤੇ ਹਿੰਮਤ ਨੂੰ ਸਲਾਮ ਆਖਦਿਆਂ ਯਾਦ ਕੀਤਾ ਗਿਆ।
ਕਾਮਰੇਡ ਅਣਖੀ ਵੇਲੇ ਵੀ ਬਹੁਤ ਚੁਨੈਟਿਆਂ ਸਨ ਅਤੇ ਹੁਣ ਵੀ ਹਨ। ਇਸ ਲਈ ਯਾਦਾਂ ਦੀ ਇਸ ਅਗਨੀ ਨੰ ਮੱਘਦੀਆਂ ਰੱਖਣਾ ਜ਼ਰੂਰੀ ਵੀ ਹੈ। ਇਸ ਸਮਾਗਮ ਦਾ ਉਦਘਾਟਨੀ ਭਾਸ਼ਣ ਸਾਬਕਾ ਸੂਬਾ ਜਨਰਲ ਸਕੱਤਰ ਕਾਮਰੇਡ ਜਗਦੀਸ਼ ਸ਼ਰਮਾ ਨੇ ਕਰਦਿਆਂ ਕਿਹਾ ਕਿ ਕਾਮਰੇਡ ਭਗਵਾਨ ਸਿੰਘ ਅਣਖੀ ਦੀ ਸੁਚੱਜੀ ਅਗਵਾਈ ਹੇਠ 1986 ਦੇ ਪੇ ਸਕੇਲਾਂ ਦੀ ਸੁਧਾਈ ਸਮੇਂ ਬਿਜਲੀ ਕਾਮਿਆਂ ਨੂੰ 9/16 ਸਾਲਾ ਸਕੇਲ ਦਿਵਾਉਣ ਦਾ ਮਿਸਾਲੀ ਕੰਮ ਨੇਪਰੇ ਚੜ੍ਹਿਆ ਸੀ, ਜਿਸ ਦਾ ਸਾਥੀ ਅਣਖੀ ਦੇ ਵਾਰਿਸਾਂ ਨੂੰ ਹਮੇਸ਼ਾ ਮਾਣ ਰਹੇਗਾ।
ਉਨ੍ਹਾਂ ਕਿਹਾ ਕਿ ਕਾਮਰੇਡ ਸਤਨਾਮ ਸਿੰਘ ਛਲੇੜੀ, ਐੱਚ ਐੱਸ ਪ੍ਰਮਾਰ, ਮਹਿੰਦਰ ਸਿੰਘ ਬਟਾਲਾ, ਮੁਸ਼ਤਾਕ ਮਸੀਹ, ਬਸੰਤ ਰਾਮ ਵੇਰਕਾ, ਦਰਸ਼ਨ ਸਿੰਘ ਢਿੱਲੋਂ, ਤਜਿੰਦਰ ਸਿੰਘ ਮੋਹੀ, ਦਿਲਬਾਗ ਸਿੰਘ ਅਟਵਾਲ, ਪਦਮ ਸਿੰਘ ਠਾਕੁਰ, ਗੁਰਬਖਸ਼ ਸਿੰਘ ਸਮੇਤ ਵਿੱਛੜ ਗਏ ਹੋਰ ਆਗੂਆਂ ਵੱਲੋਂ ਜਥੇਬੰਦੀ ਦੇ ਆਗੂ ਹੁੰਦਿਆਂ ਮੁਲਾਜ਼ਮ ਲਹਿਰ ਲਈ ਪਾਏ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਬਿਜਲੀ ਕਾਮਿਆਂ ਨੂੰ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਖਿਲਾਫ਼ ਰਹਿੰਦੀਆਂ ਪੈਂਡਿੰਗ ਮੰਗਾਂ ਦੀ ਪ੍ਰਾਪਤੀ ਲਈ ਹੋਰ ਲਾਮਬੰਦੀ ਕਰਕੇ ਤਿੱਖੇ ਸੰਘਰਸ਼ਾਂ ਲਈ ਕਮਰਕੱਸੇ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਏਟਕ ਦੇ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਕਾਮਰੇਡ ਭਗਵਾਨ ਸਿੰਘ ਅਣਖੀ ਅਤੇ ਕਾਮਰੇਡ ਸਤਨਾਮ ਸਿੰਘ ਛਲੇੜੀ ਸਮੇਤ ਵਿੱਛੜੇ ਆਗੂਆਂ ਵੱਲੋਂ ਮਜ਼ਦੂਰ ਜਮਾਤ ਦੀ ਬੰਦਖਿਲਾਸੀ ਲਈ ਕੀਤੇ ਸਿਰਤੋੜ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬ ਦੀ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਾਲੀ ਸਰਕਾਰ ਅਤੇ ਹੁਣ ਚਰਨਜੀਤ ਸਿੰਘ ਚੰਨੀ ਵਾਲੀ ਸਰਕਾਰ ਮੁਲਾਜ਼ਮਾਂ/ਮਜ਼ਦੂਰਾਂ ਸਮੇਤ ਸਮੁੱਚੇ ਮਿਹਨਤਕਸ਼ ਲੋਕਾਂ ਦੇ ਮਸਲਿਆਂ ਨੂੰ ਸੁਲਝਾਉਣ ਦੀ ਬਜਾਏ ਉਲਝਾਉਣ ਦੀ ਘਟੀਆ ਨੀਤੀ ਦੇ ਰਾਹ ਚੱਲ ਕੇ ਮਿਹਨਤਕਸ਼ ਜਮਾਤ ਨਾਲ ਧੋਖਾ ਕਰ ਰਹੀ ਹੈ। ਇਹਨਾਂ ਸਾਰੇ ਵਾਲਾਂ ਚੱਲਣ ਨੰ ਕਿਰਤੀ ਜਮਾਤ ਪੂਰੀ ਤਰ੍ਹਾਂ ਤਾੜ ਰਹੀ ਹੈ। ਸਾਡੀ ਸਭਨਾਂ ਦੀ ਬਾਜ਼ ਅੱਖ ਇਹਨਾਂ ਵਰਤਾਰਿਆਂ ਤੇ ਹੈ।
ਇਸ ਮੌਕੇ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ਬਾਰੇ ਗੱਲ ਕਰਦਿਆਂ ਏਟਕ ਆਗੂ ਸੁਖਦੇਵ ਸ਼ਰਮਾ ਨੇ ਪਾਵਰ ਮੈਨੇਜਮੈਂਟ ਦੇ ਮੁਲਾਜ਼ਮ ਵਿਰੋਧੀ ਅਤੇ ਹੱਠਧਰਮੀ ਵਾਲੇ ਰਵੱਈਏ ਦੀ ਜ਼ੋਰਦਾਰ ਨਿੰਦਾ ਕੀਤੀ ਅਤੇ ਮੰਗਾਂ ਦੀ ਪ੍ਰਾਪਤੀ ਲਈ ਕਾਮਰੇਡ ਅਣਖੀ ਦੇ ਵਾਰਿਸਾਂ ਵੱਲੋਂ ਹਰਭਜਨ ਸਿੰਘ ਪਿਲਖਣੀ ਦੀ ਅਗਵਾਈ ਹੇਠ ਲੜੇ ਜਾ ਰਹੇ ਸਿਰੜੀ ਸੰਘਰਸ਼ਾਂ ਦੀ ਤਾਰੀਫ਼ ਕੀਤੀ।
ਇਸ ਮੌਕੇ ਪੰਜਾਬ ਏਟਕ ਦੇ ਪ੍ਰਧਾਨ ਕਾਮਰੇਡ ਬੰਤ ਬਰਾੜ ਨੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਾਨਾਸ਼ਾਹੀ ਤਰੀਕੇ ਨਾਲ ਪਾਸ ਕੀਤੇ ਕਿਸਾਨ ਵਿਰੋਧੀ ਤਿੰਨੇ ਖੇਤੀ ਬਿੱਲਾਂ ਖਿਲਾਫ ਲੜੇ ਲੰਮੇ ਅਤੇ ਇਤਿਹਾਸਕ ਅੰਦੋਲਨ ਵਿੱਚ ਅਣਖੀ ਦੇ ਵਾਰਸਾਂ ਵੱਲੋਂ ਪਾਏ ਵਡਮੁੱਲੇ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਘਾਤਕ ਖੇਤੀ ਬਿੱਲ ਰੱਦ ਹੋਣ 'ਤੇ ਵਧਾਈ ਪੇਸ਼ ਕਰਦਾ ਹਾਂ। ਇਸ ਮੌਕੇ ਹੀ ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਆਗੂ ਕਾਮਰੇਡ ਰਾਧੇਸ਼ਿਆਮ ਨੇ ਕੇਂਦਰ ਸਰਕਾਰ ਵੱਲੋਂ ਪਾਰਲੀਮੈਂਟ ਵਿੱਚ ਪੇਸ਼ ਕੀਤੇ ਬਿਜਲੀ ਸੋਧ ਬਿੱਲ 2021 ਨੂੰ ਦੇਸ਼ ਦੇ ਲੋਕਾਂ ਲਈ ਘਾਤਕ ਕਰਾਰ ਦਿੰਦਿਆਂ 44 ਕਿਰਤ ਕਾਨੂੰਨ ਤੋੜਨ ਦੀ ਮਜ਼ਦੂਰ ਵਿਰੋਧੀ ਨੀਤੀ ਖਿਲਾਫ ਹਾਜ਼ਰੀਨ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਰੁਜ਼ਗਾਰ ਪ੍ਰਾਪਤੀ ਮੁਹਿੰਮ ਦੇ ਸਲਾਹਕਾਰ ਉੱਘੇ ਟਰੇਡ ਯੂਨੀਅਨ ਆਗੂ ਕਾਮਰੇਡ ਜਗਰੂਪ ਨੇ ਕਾਮਰੇਡ ਅਣਖੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੂੰਜੀਪਤੀਆਂ ਦੇ ਹਿੱਤ ਪਾਲਣ ਦੀ ਨੀਤੀ ਦਾ ਅੜੀਅਲ ਰਵੱਈਆ ਤਿਆਗ ਕੇ ਕਿਰਤੀ ਲੋਕਾਂ ਦੇ ਪੱਖ ਪੂਰਨ ਵਾਲੀ ਨੀਤੀ ਦੇ ਪਸਾਰੇ ਨੂੰ ਦੇਸ਼ ਵਿੱਚ ਬੜ੍ਹਾਵਾ ਦਿੱਤਾ ਜਾਵੇ, ਕਿਉਂਕਿ ਭਾਰਤ ਕਿਰਤੀ ਲੋਕਾਂ ਦਾ ਦੇਸ਼ ਹੈ। ਕਾਮਰੇਡ ਜਗਰੂਪ ਨੇ ਸੰਘਰਸ਼ਸ਼ੀਲ ਹਾਜ਼ਰੀਨ ਨੂੰ ਪੂੰਜੀਪਤੀਆਂ ਦੇ ਹਿੱਤ ਪਾਲਣ ਵਾਲੇ ਹਾਕਮਾਂ ਦੀ ਪਛਾਣ ਕਰਨ ਦਾ ਸੱਦਾ ਦਿੱਤਾ। ਇਸ ਪਛਾਣ ਨਾਲ ਹੀ ਸੰਗਰਸ਼ਾਂ ਵਾਲੇ ਘੋਲ ਸਹੀ ਦਿਸ਼ਾ ਵਿੱਚ ਜਾ ਸਕਣਗੇ।
ਇਸ ਮੌਕੇ ਹੋਰ ਬੁਲਾਰੇ ਵੀ ਮੌਜੂਦ ਰਹੇ। ਜਥੇਬੰਦੀ ਦੇ ਸੂਬਾ ਆਗੂਆਂ ਗੁਰਪ੍ਰੀਤ ਸਿੰਘ ਗੰਡੀਵਿੰਡ, ਨਰਿੰਦਰ ਬੱਲ, ਸੁਰਿੰਦਰਪਾਲ ਲਹੌਰੀਆ, ਰਛਪਾਲ ਸਿੰਘ, ਪ੍ਰਦਿਊਮਣ ਗੌਤਮ, ਸੁਖਦੇਵ ਸਿੰਘ ਬਾਬਾ, ਬਲਵਿੰਦਰ ਸਿੰਘ ਉਦੀਪੁਰ, ਬਲਜੀਤ ਕੁਮਾਰ ਨੇ ਵੱਖ-ਵੱਖ ਮੁੱਦਿਆਂ ਨੂੰ ਉਭਾਰ ਦੇ ਪੰਜ ਮਤੇ ਪੇਸ਼ ਕੀਤੇ, ਜੋ ਹਾਜ਼ਰੀਨ ਨੇ ਨਾਅਰਿਆਂ ਦੀ ਗੂੰਜ ਵਿੱਚ ਹੱਥ ਖੜੇ ਕਰਕੇ ਪਾਸ ਕੀਤੇ। ਇਸ ਮੌਕੇ ਕੁੱਲ ਹਿੰਦ ਬਿਜਲੀ ਫੈਡਰੇਸ਼ਨ ਦੇ ਕੌਮੀ ਆਗੂ ਜਸਵੀਰ ਸਿੰਘ, ਜਗਦੀਸ਼ ਸ਼ਰਮਾ, ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੂਬਾਈ ਆਗੂ ਮਨਜੀਤ ਸਿੰਘ ਚਾਹਲ, ਮਹਿੰਦਰ ਸਿੰਘ ਲਹਿਰਾ, ਕਮਲ ਕੁਮਾਰ ਪਟਿਆਲਾ, ਸਾਬਕਾ ਸੂਬਾਈ ਆਗੂ ਅਮਰੀਕ ਸਿੰਘ ਮਸੀਤਾਂ, ਜਗਦੇਵ ਸਿੰਘ ਬਾਹੀਆ, ਰਣਜੀਤ ਸਿੰਘ ਗਿੱਲ, ਚੰਦ ਸਿੰਘ ਡੋਡ ਨੇ ਕਾਮਰੇਡ ਅਣਖੀ ਅਤੇ ਵਿੱਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਹਾਜ਼ਰੀਨ ਨੂੰ ਕਾਰਪੋਰੇਟ ਘਰਾਣਿਆਂ ਵੱਲੋਂ ਦੇਸ਼ ਦੀ ਸਮੁੱਚੀ ਪੂੰਜੀ ਹੜੱਪਣ ਖਿਲਾਫ ਸੰਘਰਸ਼ਾਂ ਦੇ ਪਿੜ ਮੱਲਣ ਦਾ ਹੋਕਾ ਦਿੱਤਾ।
ਕਾਮਰੇਡ ਅਣਖੀ ਦੀਆਂ ਗੱਲਾਂ ਅਤੇ ਘੋਲਾਂ ਨੂੰ ਯਾਦ ਕਰਦਿਆਂ ਸਮਾਗਮ ਦੇ ਅਖੀਰ 'ਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਭਜਨ ਸਿੰਘ ਪਿਲਖਣੀ ਨੇ ਪਾਵਰ ਮੈਨੇਜਮੈਂਟ ਕੋਲੋਂ ਮੰਗ ਕੀਤੀ ਕਿ ਬਿਜਲੀ ਕਾਮਿਆਂ ਤੇ ਪੇ-ਬੈਂਡ ਲਾਗੂ ਕਰਨ ਤੋਂ ਬਾਅਦ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਕੀਤੇ ਬਾਕੀ ਸਮਝੌਤਿਆਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਨੂੰ ਮੁੜ ਤੋਂ ਤਿੱਖਾ ਕੀਤਾ ਜਾਵੇਗਾ। ਉਹਨਸਨ ਕਿਹਸ ਕਿ ਸਰਕਾਰਾਂ ਸਾਡੇ ਸਬਰ ਦਾ ਇਮਤਿਹਾਨ ਨਾ ਲੈਣ।
ਇਸ ਮੌਕੇ ਹਰੇਕ ਸਾਲ ਦੀ ਤਰ੍ਹਾਂ ਕਾਮਰੇਡ ਅਣਖੀ ਦੀ ਯਾਦ ਨੂੰ ਸਮਰਪਿਤ ਨਵੇਂ ਸਾਲ 2022 ਦੀ ਡਾਇਰੀ ਅਤੇ ਬਿਜਲੀ ਉਜਾਲਾ ਸਮੇਤ ਨਵਾਂ ਜ਼ਮਾਨਾ ਦਾ ਵਿਸ਼ੇਸ਼ ਅੰਕ ਵੀ ਰਿਲੀਜ਼ ਕੀਤਾ ਗਿਆ। ਇਸ ਸਮਾਗਮ ਵਿੱਚ ਹਾਜ਼ਰ ਸਾਥੀ ਭਗਵਾਨ ਸਿੰਘ ਅਣਖੀ, ਸਤਨਾਮ ਸਿੰਘ ਛਲੇੜੀ, ਮੁਸ਼ਤਾਕ ਮਸੀਹ, ਬਸੰਤ ਰਾਮ ਵੇਰਕਾ, ਗੁਰਬਖਸ਼ ਸਿੰਘ, ਪਦਮ ਸਿੰਘ ਠਾਕੁਰ ਦੇ ਪਰਵਾਰਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸੂਬਾ ਪ੍ਰਧਾਨ ਹਰਭਜਨ ਸਿੰਘ ਪਿਲਖਣੀ ਨੇ ਪੰਜਾਬ ਦੇ ਕੋਨੇ-ਕੋਨੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਆਏ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕੀਤਾ। ਇਸ ਸਮਾਗਮ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸੂਬਾ ਜਨਰਲ ਸਕੱਤਰ ਨਰਿੰਦਰ ਸੈਣੀ ਨੇ ਬਾਖੂਬੀ ਨਿਭਾਈ। ਇਹ ਸਮਾਗਮ ਬੀਤੇ ਸਮੇਂ ਦੀਆਂ ਪੈੜਾਂ ਦੀ ਯਾਦ ਦੁਆਉਂਦਾ ਭਵਿੱਖ ਦੇ ਪੂਰਨੇ ਪਾਉਣ ਵਿਚ ਵੀ ਸਫਲ ਰਿਹਾ।
No comments:
Post a Comment