Wednesday, December 8, 2021

12 ਦਸੰਬਰ ਨੂੰ 4 ਘੰਟੇ ਦਾ ਰੇਲ ਰੋਕੋ ਅੰਦੋਲਨ

ਪੇਂਡੂ ਤੇ ਖੇਤ ਮਜ਼ਦੂਰਾਂ ਦੇ 'ਰੇਲ ਰੋਕੋ' ਅੰਦੋਲਨ ਦੀ ਡਟਵੀਂ ਹਮਾਇਤ

ਚੰਡੀਗੜ੍ਹ: 7 ਦਸੰਬਰ 2021: (ਜਨਤਾ ਸਕਰੀਨ ਬਿਊਰੋ)::

ਪ੍ਰਤੀਕਾਤਮਕ ਫਾਈਲ ਫੋਟੋ ਲੁਧਿਆਣਾ ਦੀ 
ਪੇਂਡੂ ਖੇਤ ਮਜ਼ਦੂਰ ਵੀ ਮੈਦਾਨ ਵਿਚ ਹਨ। ਸਰਕਾਰ ਤੋਂ ਅੱਕੇ ਅਤੇ ਸੱਤੇ ਹੋਏ ਇਹ ਮਜ਼ਦੂਰ ਵੀ ਅੰਦੋਲਨ ਦੀ ਰਾਹ ਤੁਰ ਪਏ ਹਨ। ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਸਾਂਝਾ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 7 ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ 12 ਦਸੰਬਰ ਨੂੰ 4 ਘੰਟੇ ਦੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਅੰਦੋਲਨ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕੀਤਾ ਗਿਆ ਹੈ ਜਿਸਨੂੰ ਬੇਹੱਦ ਅਹਿਮ ਮੰਨਿਆ ਜਾਂਦਾ ਹੈ। ਕਿਸਾਨਾਂ ਦੀ ਹਮਾਇਤ ਨਾਲ ਅੰਦੋਲਨ ਵਿੱਚ  ਨਵੀਂ ਜਾਨ ਪੈ ਜਾਣੀ ਹੈ। ਸੱਤਾ ਅਤੇ ਕਾਰਪੋਰੇਟ ਘਰਾਣਿਆਂ ਦੇ ਖਿਲਾਫ ਜੇਤੂ ਸੰਘਰਸ਼ ਕਰਨ ਵਾਲੇ ਕਿਸਾਨ ਇਸ ਵੇਲੇ ਸਮੂਹ ਪੀੜਿਤ ਅਤੇ ਦੁਖੀ ਲੋਕਾਂ ਦੇ ਨੁਮਾਇੰਦੇ ਵੱਜੋਂ ਉਭਰ ਕੇ ਸਾਹਮਣੇ ਆ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਇਸ ਸਬੰਧੀ ਆਪਣੇ ਸੂਬਾਈ ਲੀਡਰਾਂ ਦੇ ਨਾਲ ਜ਼ਿਲਾ ਅਤੇ ਪਿੰਡ ਪੱਧਰ ਦੇ ਆਗੂਆਂ ਨੂੰ ਵੀ ਪੂਰੀ ਤਰ੍ਹਾਂ ਤਿਆਰ ਰਹਿਣ ਲਈ ਆਖਿਆ ਹੋਇਆ ਹੈ। ਇਸ ਹਮਾਇਤ ਨਾਲ ਅੰਦੋਲਨਕਾਰੀ ਧਿਰਾਂ ਦਾ ਇੱਕ ਨਵਾਂ ਸਮੀਕਰਨ ਵੀ ਸਾਹਮਣੇ ਆਉਣ ਦੀਆਂ ਸੰਭਾਵਨਾ ਹੈ। ਮੰਗਾਂ ਮੰਨਦੇ ਕਿਰਤੀਆਂ ਨੂੰ ਲਾਠੀਚਾਰਜਾਂ ਨਾਲ ਡਰਾਉਣ ਵਾਲੀਆਂ ਧਿਰਾਂ ਹੁਣ ਖੁਦ ਭੈਅਭੀਤ ਹੋਣ ਵਾਲੀ ਸਥਿਤੀ ਵਿਚ ਆਉਣ ਵਾਲੀਆਂ ਹਨ। 

ਕਿਸਾਨ ਆਗੂ ਉਗਰਾਹਾਂ ਦੀ ਹਮਾਇਤ ਮਗਰੋਂ ਸਥਾਨਕ ਯੂਨਿਟਾਂ ਦੀਆਂ ਸਰਗਰਮੀਆਂ ਵੱਧ ਗਈਆਂ ਹਨ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਜਥੇਬੰਦੀ ਦੀ ਤੈਅਸ਼ੁਦਾ ਨੀਤੀ ਮੁਤਾਬਕ ਖੇਤ ਮਜ਼ਦੂਰ ਬੇਜ਼ਮੀਨੇ ਕਿਸਾਨ ਹੀ ਹਨ, ਜਿਸ ਦੀ ਪੁਸ਼ਟੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਵੀ ਕਰਦੀ ਹੈ। ਬਿਨਾਂ ਸ਼ੱਕ ਉਹ ਜ਼ਮੀਨ ਮਾਲਕ ਛੋਟੇ ਕਿਸਾਨਾਂ ਨਾਲੋਂ ਵੀ ਵੱਧ ਆਰਥਕ ਲੁੱਟ ਦਾ ਸ਼ਿਕਾਰ ਹਨ। ਉਨ੍ਹਾਂ ਦੀ ਵੱਡੀ ਬਹੁਗਿਣਤੀ ਦਲਿਤ ਸਮਾਜ ਨਾਲ ਸੰਬੰਧਤ ਹੋਣ ਕਾਰਨ ਉਹ ਉੱਚ ਜਾਤੀ ਜਗੀਰੂ ਹੰਕਾਰ ਤੇ ਜ਼ੁਲਮਾਂ ਦਾ ਸਾਹਮਣਾ ਵੀ ਕਰ ਰਹੇ ਹਨ। ਹਜ਼ਾਰਾਂ, ਲੱਖਾਂ ਬੇਘਰੇ ਰੁਲ ਰਹੇ ਹਨ। ਜਥੇਬੰਦੀ ਇਨ੍ਹਾਂ ਜੁਝਾਰੂਆਂ ਨਾਲ ਸੰਘਰਸ਼ੀ ਸਾਂਝ ਲਗਾਤਾਰ ਪੁਗਾਉਂਦੀ ਤੇ ਵਧਾਉਂਦੀ ਆ ਰਹੀ ਹੈ। ਜਥੇਬੰਦੀ ਵੱਲੋਂ ਕੀਤੇ ਗਏ ਫੈਸਲੇ ਮੁਤਾਬਕ ਜਿੱਥੇ ਕੇਂਦਰੀ ਭਾਜਪਾ ਹਕੂਮਤ ਵਿਰੁੱਧ ਸਿੱਕੇਬੰਦ ਜਿੱਤ ਵੱਲ ਵਧ ਰਹੇ ਸਾਂਝੇ ਕਿਸਾਨ ਘੋਲ ਨੂੰ ਦਿੱਲੀ ਤੇ ਪੰਜਾਬ ਦੇ ਮੋਰਚਿਆਂ ਵਿਚ ਹੋਰ ਮਜ਼ਬੂਤ ਕਰਨ ਦਾ ਸੱਦਾ ਕਿਸਾਨਾਂ ਨੂੰ ਦਿੱਤਾ ਗਿਆ ਹੈ, ਉੱਥੇ ਪੇਂਡੂ ਖੇਤ ਮਜ਼ਦੂਰਾਂ ਦੇ ਰੇਲ ਰੋਕੋ ਅੰਦੋਲਨ ਵਿਚ ਵੀ ਜਚਵੀਂ ਹਮਾਇਤੀ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ ਹੈ। ਇਸ ਹਮਾਇਤ ਨਾਲ ਨਿਸਚੇ ਹੀ ਅੰਦੋਲਨ ਸਿਖਰਾਂ ਤੀਕ ਪੁੱਜੇਗਾ। ਇਸ ਨਾਲ ਨਵੀਂ ਲਹਿਰ ਵੀ ਪੈਦਾ ਹੋਵੇਗੀ। 

ਸਰਦਾਰ ਕੋਕਰੀਕਲਾਂ ਨੇ ਕਿਹਾ ਕਿ ਕਿਸਾਨਾਂ ਵਾਂਗ ਹੀ ਨਿੱਜੀਕਰਨ, ਵਪਾਰੀਕਰਨ ਤੇ ਸੰਸਾਰੀਕਰਨ ਦੀਆਂ ਸਾਮਰਾਜੀ ਨੀਤੀਆਂ ਦੀ ਮਾਰ ਹੇਠ ਆਏ ਹੋਏ ਸਭ ਤਬਕਿਆਂ ਦੇ ਠੇਕਾ ਕਾਮਿਆਂ ਵੱਲੋਂ ਕੀਤੇ ਜਾ ਰਹੇ ਜਾਨ ਹੂਲਵੇਂ ਸੰਘਰਸ਼ਾਂ ਦੀ ਹਮਾਇਤ ਕਰਨ ਦਾ ਸੱਦਾ ਵੀ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਵੀ ਅੰਮਿ੍ਤਸਰ, ਮੋਰਿੰਡਾ, ਪਟਿਆਲਾ, ਬਠਿੰਡਾ ਆਦਿ ਕਈ ਥਾਵਾਂ 'ਤੇ ਕਿਸਾਨ ਇਸ ਤਰ੍ਹਾਂ ਦੇ ਸੰਘਰਸ਼ਾਂ ਵਿਚ ਹਮਾਇਤੀ ਸ਼ਮੂਲੀਅਤ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਰੋਡਵੇਜ਼ ਕਾਮਿਆਂ ਦੇ ਅੰਦੋਲਨ ਦੀ ਹਮਾਇਤ ਲਈ ਵੀ ਸਰਦਾਰ ਉਗਰਾਹਾਂ ਨੇ ਕੋਕਰਿਕਲਾਂ ਦੀ ਹੀ ਡਿਊਟੀ ਲਗਾਈ ਹੈ। 

Tuesday, December 7, 2021

ਅਧਿਆਪਕਾਂ 'ਤੇ ਲਾਠੀਚਾਰਜ ਦੀ ਪੀ ਐਸ ਯੂ ਵੱਲੋਂ ਸਖਤ ਨਿਖੇਧੀ

ਧਰਨੇ ਵਿੱਚ ਸ਼ਮੂਲੀਅਤ ਕਰਕੇ ਕੀਤੀ ਅਧਿਆਪਕਾਂ ਦੀ ਹਮਾਇਤ 


ਫਾਜ਼ਿਲਕਾ
:7 ਦਸੰਬਰ 2021: (ਜਨਤਾ ਸਕਰੀਨ ਬਿਊਰੋ)::

ਅੱਜ ਬੇਰੋਜ਼ਗਾਰ ETT ਅਧਿਆਪਕਾਂ ਤੇ ਫਾਜ਼ਿਲਕਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਲਾਠੀਚਾਰਜ ਦੀ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਨਿਖੇਧੀ ਕੀਤੀ ਅਤੇ ਉਹਨਾਂ ਦੇ ਧਰਨੇ ਵਿਚ ਸਮੂਲੀਅਤ ਕਰ ਕੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਹਿਮਾਇਤ ਕੀਤੀ ਗਈ। ਇਸ ਮੌਕੇ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਧੀਰਜ ਕੁਮਾਰ ਇਸ ਲਾਠੀਚਾਰਜ ਦੀ ਮਾਲੋਚਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦਮਨ ਨਾਲ ਪੀੜਿਤ ਲੋਕਾਂ ਦੇ ਅੰਦੋਲਨ ਹੋਰ ਤਿੱਖੇ ਹੋਣਗੇ। ਅਧਿਆਪਕ ਵਰਗ ਉੱਤੇ ਲਾਠੀਚਾਰਜ ਬਹੁਤ ਹੀ ਮੰਦਭਾਗਾ ਹੈ। 

ਲਾਰਿਆਂ ਤੋਂ ਅੱਕੇ ਰੋਡਵੇਜ਼ ਮੁਲਾਜ਼ਮਾਂ ਵੱਲੋਂ ਫਿਰ ਹੜਤਾਲ ਸ਼ੁਰੂ

ਪਨਬੱਸ/PRTC ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ਤੇ-ਸਤਨਾਮ ਸਿੰਘ

ਪੰਜਾਬ/ਚੰਡੀਗੜ੍ਹ ਦੇ ਨਾਲ ਨਾਲ ਪੰਜਾਬ ਤੋਂ ਬਾਹਰ ਵੀ ਆਵਾਜਾਈ ਤੇ ਅਸਰ 

ਸਰਕਾਰੀ ਟ੍ਰਾਂਸਪੋਰਟ ਨੂੰ ਬਚਾਉਣ ਲਈ 10 ਹਜ਼ਾਰ ਬੱਸਾਂ ਤੁਰੰਤ ਪਾਵੇ ਸਰਕਾਰ

ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਵੀ ਤੁਰੰਤ ਪੱਕਾ ਕਰੇ-ਜਸਪਾਲ ਸ਼ਰਮਾ


ਲੁਧਿਆਣਾ
: 7 ਦਸੰਬਰ 2021: (ਜਨਤਾ ਸਕਰੀਨ ਬਿਊਰੋ)::
 

ਚੰਨੀ ਸਰਕਾਰ ਨੇ ਸੱਤਾ ਵਿੱਚ ਆਉਂਦਿਆਂ ਸਾਰ ਹੀ ਜਿਹਨਾਂ ਖੇਤਰਾਂ ਦੇ ਦੇ ਕਿਰਤੀਆਂ/ਮੁਲਾਜ਼ਮਾਂ ਨੂੰ ਉਹਨਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਛੇਤੀ ਮੰਨਣ ਦੇ ਭਰੋਸੇ ਦਿੱਤੇ ਸਨ ਉਹਨਾਂ ਨੇ ਇਹਨਾਂ ਮੁਲਾਜ਼ਮਾਂ ਨੰ ਕੀਲ ਲਿਆ ਸੀ। ਇੰਝ ਲੱਗਦਾ ਸੀ ਕਿ ਹੁਣ ਛੇਤੀ ਕੀਤਿਆਂ ਹੜਤਾਲ ਨਹੀਂ ਹੋਣ ਲੱਗੀ। ਇਹ ਉਮੀਦਾਂ ਕੁਝ ਖਫਤੇ ਕਾਇਮ ਵੀ ਰਹੀਆਂ ਪਰ ਛੇਤੀ ਹੀ ਇਹਨਾਂ ਮੁਲਾਜ਼ਮਾਂ ਦਾ ਚੰਨੀ ਸਰਕਾਰ ਤੋਂ ਵੀ ਮੋਹ ਭੰਗ ਹੋ ਗਿਆ। ਇਸ ਤਰ੍ਹਾਂ ਇੱਕ ਵਾਰ ਫੇਰ  ਹੜਤਾਲਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। 

ਅੱਜ ਮਿਤੀ 07 ਦਸੰਬਰ 2021 ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਪਨਬੱਸ ਅਤੇ PRTC ਦੀਆਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ। ਇਸ ਮੌਕੇ ਰੈਲੀਆਂ ਵੀ ਹੋਈਆਂ ਧਰਨੇ ਵੀ ਦਿੱਤੇ ਗਏ। ਲੁਧਿਆਣਾ ਡਿਪੂ ਵਿਖੇ ਬੋਲਦਿਆਂ ਪ੍ਰਧਾਨ ਸਤਨਾਮ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਬੜੈਚ , ਸੁਖਵਿੰਦਰ ਸਿੰਘ,ਪੀ ਆਰ ਟੀ ਸੀ ਤੋਂ ਸੁਬਾ ਆਗੂ ਜਗਤਾਰ ਸਿੰਘ,ਡਿਪੂ ਪ੍ਰਧਾਨ ਗੁਰਬਾਜ ਸਿੰਘ, ਦਲਜੀਤ ਸਿੰਘ ਨੇ ਕਿਹਾ ਕਿ ਪਨਬਸ ਅਤੇ PRTC ਦੀ ਹੜਤਾਲ ਪੰਜਾਬ ਸਰਕਾਰ ਵੱਲੋਂ ਜਾਨਬੁੱਝ ਕੇ ਕਰਵਾਈ ਗਈ ਹੈ ਕਿਉਂਕਿ ਯੂਨੀਅਨ ਵਲੋਂ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ 22ਨਵੰਬਰ 2021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਵਿੱਚ ਵੀ ਕਲੀਅਰ ਕੀਤਾ ਗਿਆ ਸੀ ਕਿ ਜੇਕਰ ਹੱਲ ਨਾ ਕੀਤਾ ਤਾਂ ਵਰਕਰ ਤਰੁੰਤ ਹੜਤਾਲ ਤੇ ਚਲੇ ਜਾਣਗੇ। ਇਸਦੇ ਬਾਵਜੂਦ ਗੱਲ ਅੱਗੇ ਨਹੀਂ ਵੱਧ ਸਕੀ। 

ਇਸਦੇ ਨਾਲ ਹੀ ਮੰਤਰੀ ਨੇ ਕਿਹਾ ਸੀ ਕਿ ਠੀਕ ਹੈ ਪ੍ਰੰਤੂ ਕੈਬਨਿਟ ਮੀਟਿੰਗ ਵਿੱਚ ਹੱਲ ਨਹੀਂ ਕੀਤਾ ਗਿਆ ਅਤੇ ਆਗੂ ਵਲੋਂ ਪਹਿਲਾਂ ਮੰਤਰੀ ਦੇ ਪੀ ਏ ਫੇਰ ਓ ਐਸ ਡੀ ਨਾਲ ਫੋਨ ਤੇ ਸੰਪਰਕ ਕੀਤਾ ਗਿਆ ਅਤੇ ਹੱਲ ਨਾ ਹੋਣ ਤੇ ਆਪਣੇ ਸੰਘਰਸ਼ ਦਾ ਐਲਾਨ ਕੀਤਾ ਗਿਆ ਪ੍ਰੰਤੂ ਸਰਕਾਰ ਵਲੋਂ ਕੋਈ ਮੀਟਿੰਗ ਜਾ ਠੋਸ ਹੱਲ ਨਹੀਂ ਕੀਤਾ ਗਿਆ। ਮਤਲਬ ਕਿ ਇੱਕ ਵਾਰ ਫੇਰ ਲਟਕਣਬਾਜ਼ੀ ਵਰਗਾ ਰਵਈਆ ਸਾਹਮਣੇ ਆ ਗਿਆ ਹੈ। ਸਿੱਟੇ ਵੱਜੋਂ ਇਹਨਾਂ ਮੁਲਾਜ਼ਮਾਂ ਨੂੰ ਮਜਬੂਰਨ 7 ਦਸੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਤੇ ਜਾਣਾ ਪਿਆ। ਹੜਤਾਲ ਸ਼ੁਰੂ ਹੋਣ ਨਾਲ ਵੱਖ ਵੱਖ ਰੂਟਾਂ ਤੇ ਵੱਖ ਸਟੇਸ਼ਨਾਂ ਤੇ ਸਵਾਰੀਆਂ ਨੂੰ ਖੱਜਲ ਖੁਆਰ ਹੋਣਾ ਪਿਆ। 

ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14 ਸਤੰਬਰ 2021 ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਫੇਰ 6 ਅਕਤੂਬਰ 2021 ਨੂੰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਫੇਰ 12 ਅਕਤੂਬਰ 2021 ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾ ਤੋੜਨ ਦੀ ਨੀਤੀ ਨਜ਼ਰ ਆਉਂਦੀ ਦਿੱਸੀ ਕਿ ਸਰਕਾਰੀ ਟਰਾਂਸਪੋਰਟ ਖਤਮ ਕਰਨ ਨੂੰ ਸਰਕਾਰ ਤਿਆਰ ਹੈ। 

ਇਸ ਲਈ ਸੰਘਰਸ਼ ਦਾ ਹੀ ਰਸਤਾ ਬਾਕੀ ਬਚਿਆ ਹੈ। ਸੰਘਰਸ਼ ਕਰਨ ਦਾ ਯੂਨੀਅਨ ਨੇ ਫੈਸਲਾ ਕੀਤਾ ਤੇ ਮਿਤੀ 22 ਨਵੰਬਰ 2021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਵਿੱਚ 3  ਸਾਲ ਵਾਲੇ ਠੇਕੇ ਤੇ ਰੱਖੇ ਮੁਲਾਜ਼ਮ ਜੋ ਪੰਜਾਬ ਸਰਕਾਰ ਅਤੇ ਵੱਖ-ਵੱਖ ਰਾਜਾਂ ਨੇ ਪੱਕੇ ਕੀਤੇ ਦੇ ਸਬੂਤਾਂ ਸਮੇਤ ਗੱਲ ਰੱਖਣ ਤੇ ਮੰਤਰੀ ਜੀ ਨੇ ਪਨਬੱਸ ਅਤੇ PRTC ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫੇਰ ਭਰੋਸਾ ਦਿੱਤਾ ਕਿ ਆਉਣ ਵਾਲੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਜਾਵੇਗਾ ਪ੍ਰੰਤੂ 1 ਦਸੰਬਰ ਦੀ ਕੈਬਨਿਟ ਮੀਟਿੰਗ ਵੀ ਵਿੱਚ ਕੋਈ ਹੱਲ ਨਹੀਂ ਕੱਢਿਆ ਗਿਆ ਜਿਸ ਕਾਰਨ ਮੁਲਾਜ਼ਮਾਂ ਨੂੰ ਇਹ ਕਲੀਅਰ ਹੋ ਗਿਆ ਹੈ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ। 

ਦੂਜੇ ਪਾਸੇ ਸਰਕਾਰ ਐਲਾਨ ਤੇ ਐਲਾਨ ਕਰ ਰਹੀ ਹੈ ਪ੍ਰੰਤੂ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਕਰੋਨਾ ਮਹਾਂਮਾਰੀ ਵਿੱਚ ਡਿਊਟੀਆਂ ਕੀਤੀਆਂ ਅਤੇ 8 ਮੁਲਾਜ਼ਮਾਂ ਦੀਆਂ ਜਾਨਾਂ ਵੀ ਗਈਆਂ।  ਇਹਨਾਂ ਸ਼ਹੀਦਾਂ ਨੂੰ ਸਰਕਾਰ ਵਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਸਰਕਾਰ ਵਾਂਗ ਸਰਕਾਰ ਦੇ ਅਧਿਕਾਰੀ ਵੀ ਝੂਠੇ ਹਨ ਅਧਿਕਾਰੀਆਂ ਵਲੋਂ ਕਰੋਨਾ ਵਿੱਚ ਮੋਤ ਹੋਣ ਤੇ ਪਰਿਵਾਰ ਨੂੰ 50 ਲੱਖ ਰੁਪਏ ਦੇਣ ਲਈ ਲਿਖਤੀ ਭਰੋਸਾ ਦਿੱਤਾ ਸੀ ਪ੍ਰੰਤੂ ਕਿਸੇ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਅਤੇ ਹੁਣ ਮੁਲਾਜ਼ਮਾਂ ਦੇ ਬਣਦੇ ਹੱਕਾਂ ਲਈ ਰੱਖੇ ਸੰਘਰਸ਼ ਨੂੰ ਝੂਠੇ ਪਰਚੇ ਦਰਜ ਕਰਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਮਨ ਦੀ ਇਹ ਨੀਤੀ ਸਾਨੂੰ ਸੰਘਰਸ਼ ਦੇ ਰਸਤੇ ਤੋਂ ਨਹੀਂ ਹਟਾ ਸਕੇਗੀ। 

ਉਹਨਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜ਼ਾਰ ਸਰਕਾਰੀ ਬੱਸਾਂ ਤੁਰੰਤ ਸਰਕਾਰੀ ਟਰਾਂਸਪੋਰਟ ਦੇ ਬੇੜੇ ਵਿੱਚ ਪਾਈਆਂ  ਜਾਣ ਪਰ ਝੂਠੀ ਚੰਨੀ ਸਰਕਾਰ ਵੱਲੋਂ ਕੋਈ ਵੀ ਬੱਸ ਸਰਕਾਰੀ ਖਜ਼ਾਨੇ ਵਿਚੋਂ ਨਹੀਂ ਪਾਈ ਗਈ। ਪਨਬੱਸ ਅਤੇ PRTC ਅਦਾਰੇ ਵਿੱਚ ਬੈਂਕਾਂ ਤੋਂ ਕਰਜ਼ਾ ਲੈ ਕੇ ਬੱਸਾਂ ਪਾਈਆ ਜਾ ਰਹੀਆਂ ਹਨ। ਮੁਲਾਜ਼ਮ ਇਹ ਕਰਜ਼ਾ ਆਪਣੀ ਮਿਹਨਤ ਨਾਲ ਉਤਾਰਦੇ ਹਨ ਅਤੇ ਲੋਕਾਂ ਨੂੰ ਟਰਾਂਸਪੋਰਟ ਦੀ ਸਹੂਲਤ ਦਿੰਦੇ ਹਨ। ਸਰਕਾਰੀ ਖਜ਼ਾਨੇ ਦਾ ਇਸ ਨਾਲ ਦੂਰ ਦੂਰ ਦਾ ਕੋਈ ਸਬੰਧ ਨਹੀਂ ਹੈ ਸਰਕਾਰ ਆਪਣੀ ਫੋਕੀ ਵਾਹ ਵਾਹ ਖੱਟ ਰਹੀ ਹੈ। 

ਉਲਟਾ ਬੱਸਾਂ ਕਰਜ਼ੇ ਤੇ ਪਾਉਣ ਨੂੰ ਮਨਜ਼ੂਰੀ ਵੀ ਬਹੁਤ ਦੇਰੀ ਨਾਲ ਦਿੱਤੀ ਜਾਂਦੀ ਹੈ ਜਿਸ ਕਾਰਨ ਪੰਜਾਬ ਰੋਡਵੇਜ਼ ਦੀਆਂ  2407 ਬੱਸਾਂ ਵਿੱਚੋ ਸਿਰਫ 399 ਬੱਸਾਂ ਹੀ ਰਹਿ ਗਈਆਂ ਹਨ। ਪੰਜਾਬ ਦੀ ਅਬਾਦੀ 2 ਕਰੋੜ ਹੈ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਫ੍ਰੀ ਸਫ਼ਰ ਸਹੂਲਤਾਂ ਦੇਣ ਦੇ ਐਲਾਨ ਕਰ ਰਹੇ ਹਨ ਇਹ ਹਵਾ ਵਿੱਚ ਤਲਵਾਰਾਂ  ਮਾਰਨ ਤੇ ਚੋਣ ਜੁੰਮਲਿਆਂ ਤੋਂ ਬਿਨਾਂ ਕੁੱਝ ਵੀ ਨਹੀਂ ਹੈ। 

ਹੁਣ ਵੀ ਸਰਕਾਰ ਮੀਟਿੰਗ ਕਰਕੇ ਸਾਰਥਿਕ ਹੱਲ ਕਰਨ ਦੀ ਥਾਂ ਤੇ ਉਲਟਾ ਡਰਾਉਣ ਧਮਕਾਉਣ ਤੇ ਲੱਗੀ ਹੋਈ ਹੈ ਜਿਸ ਨੂੰ ਟਰਾਂਸਪੋਰਟ ਕਾਮਾਂ  ਬਿਲਕੁਲ ਬਰਦਾਸ਼ਤ ਨਹੀਂ ਕਰੇਗਾ ਅਤੇ ਆਮ ਜਨਤਾ ਸਟੂਡੈਂਟਸ ਯੂਨੀਅਨ, ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਟ੍ਰੇਡ ਯੂਨੀਅਨਾਂ ਅਤੇ ਲੋਕਾਂ ਵਲੋਂ ਹੱਕੀ ਅਤੇ ਜਾਇਜ ਮੰਗਾਂ ਲਈ ਰੱਖੇ ਸੰਘਰਸ਼ ਨੂੰ ਭਰਵੀਂ ਹਮਾਇਤ ਮਿਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ 9 ਦਸੰਬਰ 2021 ਦੀ ਕੈਬਨਿਟ ਮੀਟਿੰਗ ਵਿੱਚ ਕੋਈ ਹੱਲ ਨਾ ਕੀਤਾ ਗਿਆ ਤਾਂ ਇਸ ਮਕਸਦ ਲਈ ਸਮੂੰਹ ਵਰਗਾਂ ਨੂੰ ਨਾਲ ਲੈਕੇ ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਦੇ ਘਰ ਅੱਗੇ ਧਰਨਾ ਦੇਣ ਸਮੇਤ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਸਾਡੇ ਕੋਲ ਸਿਰਫ ਸੰਘਰਸ਼ ਵਾਲਾ ਰਸਤਾ ਹੀ ਬਾਕੀ ਬਚਿਆ ਹੈ। 

ਮੁਲਾਜ਼ਮ ਸੰਗਠਨ ਦੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਅਤੇ ਪੀ ਆਰ ਟੀ ਸੀ ਤੋਂ ਅੰਮ੍ਰਿਤ ਸਿੰਘ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਬਚਾਉਣ, 10 ਹਜ਼ਾਰ ਸਰਕਾਰੀ ਬੱਸਾਂ ਬੇੜੇ ਵਿੱਚ ਪਾਉਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਅਡਵਾਂਸ ਬੁੱਕਰ, ਡਾਟਾ ਐਂਟਰੀ ਉਪਰੇਟਰਾ ਦੀ ਤਨਖ਼ਾਹ ਵਿੱਚ ਵਾਧਾ ਕਰਨ ਅਤੇ ਨਜਾਇਜ਼ ਕੰਡੀਸ਼ਨਾਂ ਲਗਾ ਕੇ ਕੱਢੇ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਜੇਕਰ ਕੋਈ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ 10 ਦਸੰਬਰ ਤੋਂ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਹਲਕੇ ਵਿੱਚ ਰੋਸ ਧਰਨਾ,ਝੰਡਾ ਮਾਰਚ ਸਮੇਤ ਤਿੱਖੇ ਐਕਸ਼ਨ ਕੀਤੇ ਜਾਣਗੇ। ਇਸ ਹੜਤਾਲ ਅਤੇ ਐਕਸ਼ਨਾਂ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜੁੰਮੇਵਾਰੀ ਪੰਜਾਬ ਸਰਕਾਰ ਅਤੇ ਮਹਿਕਮੇ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।

Monday, December 6, 2021

ਕਾਮਰੇਡ ਅਣਖੀ ਦੀ ਬਰਸੀ ਜੋਸ਼ੋ-ਖਰੋਸ਼ ਨਾਲ ਮਨਾਈ

ਕਾਮਰੇਡ ਅਣਖੀ ਦੀ ਅਗਵਾਈ ਵਾਲੇ ਸੰਘਰਸ਼ਾਂ ਅਤੇ ਹਿੰਮਤ ਨੂੰ ਲਾਲ ਸਲਾਮ


ਪਟਿਆਲਾ: 6 ਦਸੰਬਰ 2021: (ਜਨਤਾ ਸਕਰੀਨ ਬਿਊਰੋ)::

ਧੜੱਲੇਦਾਰ ਆਗੂ ਭਗਵਾਨ ਸਿੰਘ ਅਣਖੀ ਨੂੰ ਫਿਰ ਯਾਦ ਕੀਤਾ ਅਤੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਵਰਕਰਾਂ ਅਤੇ ਮੁਲਾਜ਼ਮਾਂ ਵਿਚਕ ਪੂਰਾ ਜੋਸ਼ ਸੀ। ਬਿਜਲੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੀ ਐੱਸ ਈ ਬੀ ਇੰਪਲਾਈਜ਼ ਫੈਡਰੇਸ਼ਨ (ਏਟਕ) ਪੰਜਾਬ ਰਜਿ: ਨੰਬਰ 41 ਦੇ ਸਾਬਕਾ ਸੂਬਾ ਪ੍ਰਧਾਨ ਮਰਹੂਮ ਕਾਮਰੇਡ ਭਗਵਾਨ ਸਿੰਘ ਅਣਖੀ ਦੀ 30ਵੀਂ ਬਰਸੀ ਸੋਮਵਾਰ ਸਥਾਨਕ ਫੈਕਟਰੀ ਏਰੀਆ ਵਿਖੇ ਬਣੇ ਅਣਖੀ ਯਾਦਗਾਰੀ ਭਵਨ ਵਿੱਚ ਹਰੇਕ ਸਾਲ ਦੀ ਤਰ੍ਹਾਂ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਉਣ ਲਈ ਪੂਰੇ ਪੰਜਾਬ ਤੋਂ ਕਾਫਲੇ ਬੰਨ੍ਹ ਕੇ ਬਿਜਲੀ ਕਾਮੇ ਆਪਣੇ ਮਰਹੂਮ ਆਗੂਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਹੀਰਾਂ ਘੱਤ ਕੇ ਪਹੁੰਚੇ। ਕਾਫਲੇ ਬੜੀ ਦੂਰੋਂ ਦੂਰੋਂ ਆਏ ਹੋਏ ਸਨ। 

ਕਾਮਰੇਡ ਭਗਵਾਨ ਸਿੰਘ ਅਣਖੀ ਦੇ ਘੋਲਾਂ ਦੀਆਂ ਬਾਤਾਂ ਪਾਉਂਦਿਆਂ ਇਸ ਯਾਦਗਾਰੀ ਸਮਾਗਮ ਦੇ ਸ਼ੁਰੂ ਵਿੱਚ ਜਥੇਬੰਦੀ ਦਾ ਲਾਲ ਝੰਡਾ ਲਹਿਰਾਉਣ ਦੀ ਰਸਮ ਸੂਬਾ ਪ੍ਰਧਾਨ ਹਰਭਜਨ ਸਿੰਘ ਪਿਲਖਣੀ ਨੇ ਨਿਭਾਈ ਅਤੇ ਸੂਬਾ ਜਨਰਲ ਸਕੱਤਰ ਨਰਿੰਦਰ ਸੈਣੀ ਨੇ ਜਥੇਬੰਦੀ ਦੇ ਸਾਬਕਾ ਸੂਬਾ ਪ੍ਰਧਾਨ ਕਾਮਰੇਡ ਭਗਵਾਨ ਸਿੰਘ ਅਣਖੀ, ਸਤਨਾਮ ਸਿੰਘ ਛਲੇੜੀ, ਐੱਚ ਐੱਸ ਪ੍ਰਮਾਰ ਅਤੇ ਹੋਰ ਵਿੱਛੜ ਚੁੱਕੇ ਆਗੂਆਂ ਅਤੇ ਨਾਮਵਰ ਸ਼ਖਸੀਅਤਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਬਕਾਇਦਾ ਤੌਰ 'ਤੇ ਸ਼ਰਧਾਂਜਲੀ ਸਮਾਗਮ ਦੀ ਸ਼ੁਰੂਆਤ ਕੀਤੀ। 

ਮੌਜੂਦਾ ਦੌਰ ਵਿਚ ਦਰਪੇਸ਼ ਸੰਘਰਸ਼ਾਂ ਦੀਆਂ ਚੁਣੌਤੀਆਂ ਨਾਲ ਰੂਬਰੂ ਕਰਾਉਂਦਿਆਂ ਇਸ ਸਮਾਗਮ ਦੀ ਪ੍ਰਧਾਨਗੀ ਸਾਂਝੇ ਤੌਰ 'ਤੇ ਸੂਬਾ ਪ੍ਰਧਾਨ ਹਰਭਜਨ ਸਿੰਘ ਪਿਲਖਣੀ, ਸੂਬਾ ਵਰਕਿੰਗ ਪ੍ਰਧਾਨ ਗੁਰਪ੍ਰੀਤ ਸਿੰਘ ਗੰਡੀਵਿੰਡ, ਪ੍ਰਦਿਊਮਣ ਗੌਤਮ, ਬਲਵਿੰਦਰ ਸਿੰਘ ਉਦੀਪੁਰ, ਗੁਰਵਿੰਦਰ ਸਿੰਘ ਰੋਪੜ, ਸੁਖਦੇਵ ਸਿੰਘ ਬਾਬਾ ਦੇ ਅਧਾਰਤ ਪ੍ਰਧਾਨਗੀ ਮੰਡਲ ਨੇ ਕੀਤੀ। ਕਾਮਰੇਡ ਅਣਖੀ ਸੰਘਰਸ਼ਾਂ ਅਤੇ ਹਿੰਮਤ ਨੂੰ ਸਲਾਮ ਆਖਦਿਆਂ ਯਾਦ ਕੀਤਾ ਗਿਆ। 

ਕਾਮਰੇਡ ਅਣਖੀ ਵੇਲੇ ਵੀ ਬਹੁਤ ਚੁਨੈਟਿਆਂ ਸਨ ਅਤੇ ਹੁਣ ਵੀ ਹਨ। ਇਸ ਲਈ ਯਾਦਾਂ ਦੀ ਇਸ ਅਗਨੀ ਨੰ ਮੱਘਦੀਆਂ ਰੱਖਣਾ ਜ਼ਰੂਰੀ ਵੀ ਹੈ। ਇਸ ਸਮਾਗਮ ਦਾ ਉਦਘਾਟਨੀ ਭਾਸ਼ਣ ਸਾਬਕਾ ਸੂਬਾ ਜਨਰਲ ਸਕੱਤਰ ਕਾਮਰੇਡ ਜਗਦੀਸ਼ ਸ਼ਰਮਾ ਨੇ ਕਰਦਿਆਂ ਕਿਹਾ ਕਿ ਕਾਮਰੇਡ ਭਗਵਾਨ ਸਿੰਘ ਅਣਖੀ ਦੀ ਸੁਚੱਜੀ ਅਗਵਾਈ ਹੇਠ 1986 ਦੇ ਪੇ ਸਕੇਲਾਂ ਦੀ ਸੁਧਾਈ ਸਮੇਂ ਬਿਜਲੀ ਕਾਮਿਆਂ ਨੂੰ 9/16 ਸਾਲਾ ਸਕੇਲ ਦਿਵਾਉਣ ਦਾ ਮਿਸਾਲੀ ਕੰਮ ਨੇਪਰੇ ਚੜ੍ਹਿਆ ਸੀ, ਜਿਸ ਦਾ ਸਾਥੀ ਅਣਖੀ ਦੇ ਵਾਰਿਸਾਂ ਨੂੰ ਹਮੇਸ਼ਾ ਮਾਣ ਰਹੇਗਾ। 

ਉਨ੍ਹਾਂ ਕਿਹਾ ਕਿ ਕਾਮਰੇਡ ਸਤਨਾਮ ਸਿੰਘ ਛਲੇੜੀ, ਐੱਚ ਐੱਸ ਪ੍ਰਮਾਰ, ਮਹਿੰਦਰ ਸਿੰਘ ਬਟਾਲਾ, ਮੁਸ਼ਤਾਕ ਮਸੀਹ, ਬਸੰਤ ਰਾਮ ਵੇਰਕਾ, ਦਰਸ਼ਨ ਸਿੰਘ ਢਿੱਲੋਂ, ਤਜਿੰਦਰ ਸਿੰਘ ਮੋਹੀ, ਦਿਲਬਾਗ ਸਿੰਘ ਅਟਵਾਲ, ਪਦਮ ਸਿੰਘ ਠਾਕੁਰ, ਗੁਰਬਖਸ਼ ਸਿੰਘ ਸਮੇਤ ਵਿੱਛੜ ਗਏ ਹੋਰ ਆਗੂਆਂ ਵੱਲੋਂ ਜਥੇਬੰਦੀ ਦੇ ਆਗੂ ਹੁੰਦਿਆਂ ਮੁਲਾਜ਼ਮ ਲਹਿਰ ਲਈ ਪਾਏ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਬਿਜਲੀ ਕਾਮਿਆਂ ਨੂੰ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਖਿਲਾਫ਼ ਰਹਿੰਦੀਆਂ ਪੈਂਡਿੰਗ ਮੰਗਾਂ ਦੀ ਪ੍ਰਾਪਤੀ ਲਈ ਹੋਰ ਲਾਮਬੰਦੀ ਕਰਕੇ ਤਿੱਖੇ ਸੰਘਰਸ਼ਾਂ ਲਈ ਕਮਰਕੱਸੇ ਕਰਨ ਦਾ ਸੱਦਾ ਦਿੱਤਾ। 

ਇਸ ਮੌਕੇ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਏਟਕ ਦੇ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਕਾਮਰੇਡ ਭਗਵਾਨ ਸਿੰਘ ਅਣਖੀ ਅਤੇ ਕਾਮਰੇਡ ਸਤਨਾਮ ਸਿੰਘ ਛਲੇੜੀ ਸਮੇਤ ਵਿੱਛੜੇ ਆਗੂਆਂ ਵੱਲੋਂ ਮਜ਼ਦੂਰ ਜਮਾਤ ਦੀ ਬੰਦਖਿਲਾਸੀ ਲਈ ਕੀਤੇ ਸਿਰਤੋੜ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬ ਦੀ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਾਲੀ ਸਰਕਾਰ ਅਤੇ ਹੁਣ ਚਰਨਜੀਤ ਸਿੰਘ ਚੰਨੀ ਵਾਲੀ ਸਰਕਾਰ ਮੁਲਾਜ਼ਮਾਂ/ਮਜ਼ਦੂਰਾਂ ਸਮੇਤ ਸਮੁੱਚੇ ਮਿਹਨਤਕਸ਼ ਲੋਕਾਂ ਦੇ ਮਸਲਿਆਂ ਨੂੰ ਸੁਲਝਾਉਣ ਦੀ ਬਜਾਏ ਉਲਝਾਉਣ ਦੀ ਘਟੀਆ ਨੀਤੀ ਦੇ ਰਾਹ ਚੱਲ ਕੇ ਮਿਹਨਤਕਸ਼ ਜਮਾਤ ਨਾਲ ਧੋਖਾ ਕਰ ਰਹੀ ਹੈ। ਇਹਨਾਂ ਸਾਰੇ ਵਾਲਾਂ ਚੱਲਣ ਨੰ ਕਿਰਤੀ ਜਮਾਤ ਪੂਰੀ ਤਰ੍ਹਾਂ ਤਾੜ ਰਹੀ ਹੈ। ਸਾਡੀ ਸਭਨਾਂ ਦੀ ਬਾਜ਼ ਅੱਖ ਇਹਨਾਂ ਵਰਤਾਰਿਆਂ ਤੇ ਹੈ।  

ਇਸ ਮੌਕੇ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ਬਾਰੇ ਗੱਲ ਕਰਦਿਆਂ ਏਟਕ ਆਗੂ ਸੁਖਦੇਵ ਸ਼ਰਮਾ ਨੇ ਪਾਵਰ ਮੈਨੇਜਮੈਂਟ ਦੇ ਮੁਲਾਜ਼ਮ ਵਿਰੋਧੀ ਅਤੇ ਹੱਠਧਰਮੀ ਵਾਲੇ ਰਵੱਈਏ ਦੀ ਜ਼ੋਰਦਾਰ ਨਿੰਦਾ ਕੀਤੀ ਅਤੇ ਮੰਗਾਂ ਦੀ ਪ੍ਰਾਪਤੀ ਲਈ ਕਾਮਰੇਡ ਅਣਖੀ ਦੇ ਵਾਰਿਸਾਂ ਵੱਲੋਂ ਹਰਭਜਨ ਸਿੰਘ ਪਿਲਖਣੀ ਦੀ ਅਗਵਾਈ ਹੇਠ ਲੜੇ ਜਾ ਰਹੇ ਸਿਰੜੀ ਸੰਘਰਸ਼ਾਂ ਦੀ ਤਾਰੀਫ਼ ਕੀਤੀ। 

ਇਸ ਮੌਕੇ ਪੰਜਾਬ ਏਟਕ ਦੇ ਪ੍ਰਧਾਨ ਕਾਮਰੇਡ ਬੰਤ ਬਰਾੜ ਨੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਾਨਾਸ਼ਾਹੀ ਤਰੀਕੇ ਨਾਲ ਪਾਸ ਕੀਤੇ ਕਿਸਾਨ ਵਿਰੋਧੀ ਤਿੰਨੇ ਖੇਤੀ ਬਿੱਲਾਂ ਖਿਲਾਫ ਲੜੇ ਲੰਮੇ ਅਤੇ ਇਤਿਹਾਸਕ ਅੰਦੋਲਨ ਵਿੱਚ ਅਣਖੀ ਦੇ ਵਾਰਸਾਂ ਵੱਲੋਂ ਪਾਏ ਵਡਮੁੱਲੇ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਘਾਤਕ ਖੇਤੀ ਬਿੱਲ ਰੱਦ ਹੋਣ 'ਤੇ ਵਧਾਈ ਪੇਸ਼ ਕਰਦਾ ਹਾਂ। ਇਸ ਮੌਕੇ ਹੀ ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਆਗੂ ਕਾਮਰੇਡ ਰਾਧੇਸ਼ਿਆਮ ਨੇ ਕੇਂਦਰ ਸਰਕਾਰ ਵੱਲੋਂ ਪਾਰਲੀਮੈਂਟ ਵਿੱਚ ਪੇਸ਼ ਕੀਤੇ ਬਿਜਲੀ ਸੋਧ ਬਿੱਲ 2021 ਨੂੰ ਦੇਸ਼ ਦੇ ਲੋਕਾਂ ਲਈ ਘਾਤਕ ਕਰਾਰ ਦਿੰਦਿਆਂ 44 ਕਿਰਤ ਕਾਨੂੰਨ ਤੋੜਨ ਦੀ ਮਜ਼ਦੂਰ ਵਿਰੋਧੀ ਨੀਤੀ ਖਿਲਾਫ ਹਾਜ਼ਰੀਨ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ। 

ਇਸ ਮੌਕੇ ਰੁਜ਼ਗਾਰ ਪ੍ਰਾਪਤੀ ਮੁਹਿੰਮ ਦੇ ਸਲਾਹਕਾਰ ਉੱਘੇ ਟਰੇਡ ਯੂਨੀਅਨ ਆਗੂ ਕਾਮਰੇਡ ਜਗਰੂਪ ਨੇ ਕਾਮਰੇਡ ਅਣਖੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੂੰਜੀਪਤੀਆਂ ਦੇ ਹਿੱਤ ਪਾਲਣ ਦੀ ਨੀਤੀ ਦਾ ਅੜੀਅਲ ਰਵੱਈਆ ਤਿਆਗ ਕੇ ਕਿਰਤੀ ਲੋਕਾਂ ਦੇ ਪੱਖ ਪੂਰਨ ਵਾਲੀ ਨੀਤੀ ਦੇ ਪਸਾਰੇ ਨੂੰ ਦੇਸ਼ ਵਿੱਚ ਬੜ੍ਹਾਵਾ ਦਿੱਤਾ ਜਾਵੇ, ਕਿਉਂਕਿ ਭਾਰਤ ਕਿਰਤੀ ਲੋਕਾਂ ਦਾ ਦੇਸ਼ ਹੈ। ਕਾਮਰੇਡ ਜਗਰੂਪ ਨੇ ਸੰਘਰਸ਼ਸ਼ੀਲ ਹਾਜ਼ਰੀਨ ਨੂੰ ਪੂੰਜੀਪਤੀਆਂ ਦੇ ਹਿੱਤ ਪਾਲਣ ਵਾਲੇ ਹਾਕਮਾਂ ਦੀ ਪਛਾਣ ਕਰਨ ਦਾ ਸੱਦਾ ਦਿੱਤਾ। ਇਸ ਪਛਾਣ ਨਾਲ ਹੀ ਸੰਗਰਸ਼ਾਂ ਵਾਲੇ ਘੋਲ ਸਹੀ ਦਿਸ਼ਾ ਵਿੱਚ ਜਾ ਸਕਣਗੇ। 

ਇਸ ਮੌਕੇ ਹੋਰ ਬੁਲਾਰੇ ਵੀ ਮੌਜੂਦ ਰਹੇ। ਜਥੇਬੰਦੀ ਦੇ ਸੂਬਾ ਆਗੂਆਂ ਗੁਰਪ੍ਰੀਤ ਸਿੰਘ ਗੰਡੀਵਿੰਡ, ਨਰਿੰਦਰ ਬੱਲ, ਸੁਰਿੰਦਰਪਾਲ ਲਹੌਰੀਆ, ਰਛਪਾਲ ਸਿੰਘ, ਪ੍ਰਦਿਊਮਣ ਗੌਤਮ, ਸੁਖਦੇਵ ਸਿੰਘ ਬਾਬਾ, ਬਲਵਿੰਦਰ ਸਿੰਘ ਉਦੀਪੁਰ, ਬਲਜੀਤ ਕੁਮਾਰ ਨੇ ਵੱਖ-ਵੱਖ ਮੁੱਦਿਆਂ ਨੂੰ ਉਭਾਰ ਦੇ ਪੰਜ ਮਤੇ ਪੇਸ਼ ਕੀਤੇ, ਜੋ ਹਾਜ਼ਰੀਨ ਨੇ ਨਾਅਰਿਆਂ ਦੀ ਗੂੰਜ ਵਿੱਚ ਹੱਥ ਖੜੇ ਕਰਕੇ ਪਾਸ ਕੀਤੇ। ਇਸ ਮੌਕੇ ਕੁੱਲ ਹਿੰਦ ਬਿਜਲੀ ਫੈਡਰੇਸ਼ਨ ਦੇ ਕੌਮੀ ਆਗੂ ਜਸਵੀਰ ਸਿੰਘ, ਜਗਦੀਸ਼ ਸ਼ਰਮਾ, ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੂਬਾਈ ਆਗੂ ਮਨਜੀਤ ਸਿੰਘ ਚਾਹਲ, ਮਹਿੰਦਰ ਸਿੰਘ ਲਹਿਰਾ, ਕਮਲ ਕੁਮਾਰ ਪਟਿਆਲਾ, ਸਾਬਕਾ ਸੂਬਾਈ ਆਗੂ ਅਮਰੀਕ ਸਿੰਘ ਮਸੀਤਾਂ, ਜਗਦੇਵ ਸਿੰਘ ਬਾਹੀਆ, ਰਣਜੀਤ ਸਿੰਘ ਗਿੱਲ, ਚੰਦ ਸਿੰਘ ਡੋਡ ਨੇ ਕਾਮਰੇਡ ਅਣਖੀ ਅਤੇ ਵਿੱਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਹਾਜ਼ਰੀਨ ਨੂੰ ਕਾਰਪੋਰੇਟ ਘਰਾਣਿਆਂ ਵੱਲੋਂ ਦੇਸ਼ ਦੀ ਸਮੁੱਚੀ ਪੂੰਜੀ ਹੜੱਪਣ ਖਿਲਾਫ ਸੰਘਰਸ਼ਾਂ ਦੇ ਪਿੜ ਮੱਲਣ ਦਾ ਹੋਕਾ ਦਿੱਤਾ। 

ਕਾਮਰੇਡ ਅਣਖੀ ਦੀਆਂ ਗੱਲਾਂ ਅਤੇ ਘੋਲਾਂ ਨੂੰ ਯਾਦ ਕਰਦਿਆਂ ਸਮਾਗਮ ਦੇ ਅਖੀਰ 'ਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਭਜਨ ਸਿੰਘ ਪਿਲਖਣੀ ਨੇ ਪਾਵਰ ਮੈਨੇਜਮੈਂਟ ਕੋਲੋਂ ਮੰਗ ਕੀਤੀ ਕਿ ਬਿਜਲੀ ਕਾਮਿਆਂ ਤੇ ਪੇ-ਬੈਂਡ ਲਾਗੂ ਕਰਨ ਤੋਂ ਬਾਅਦ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਕੀਤੇ ਬਾਕੀ ਸਮਝੌਤਿਆਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਨੂੰ ਮੁੜ ਤੋਂ ਤਿੱਖਾ ਕੀਤਾ ਜਾਵੇਗਾ। ਉਹਨਸਨ ਕਿਹਸ ਕਿ ਸਰਕਾਰਾਂ ਸਾਡੇ ਸਬਰ ਦਾ ਇਮਤਿਹਾਨ ਨਾ ਲੈਣ। 

ਇਸ ਮੌਕੇ ਹਰੇਕ ਸਾਲ ਦੀ ਤਰ੍ਹਾਂ ਕਾਮਰੇਡ ਅਣਖੀ ਦੀ ਯਾਦ ਨੂੰ ਸਮਰਪਿਤ ਨਵੇਂ ਸਾਲ 2022 ਦੀ ਡਾਇਰੀ ਅਤੇ ਬਿਜਲੀ ਉਜਾਲਾ ਸਮੇਤ ਨਵਾਂ ਜ਼ਮਾਨਾ ਦਾ ਵਿਸ਼ੇਸ਼ ਅੰਕ ਵੀ ਰਿਲੀਜ਼ ਕੀਤਾ ਗਿਆ। ਇਸ ਸਮਾਗਮ ਵਿੱਚ ਹਾਜ਼ਰ ਸਾਥੀ ਭਗਵਾਨ ਸਿੰਘ ਅਣਖੀ, ਸਤਨਾਮ ਸਿੰਘ ਛਲੇੜੀ, ਮੁਸ਼ਤਾਕ ਮਸੀਹ, ਬਸੰਤ ਰਾਮ ਵੇਰਕਾ, ਗੁਰਬਖਸ਼ ਸਿੰਘ, ਪਦਮ ਸਿੰਘ ਠਾਕੁਰ ਦੇ ਪਰਵਾਰਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸੂਬਾ ਪ੍ਰਧਾਨ ਹਰਭਜਨ ਸਿੰਘ ਪਿਲਖਣੀ ਨੇ ਪੰਜਾਬ ਦੇ ਕੋਨੇ-ਕੋਨੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਆਏ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕੀਤਾ। ਇਸ ਸਮਾਗਮ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸੂਬਾ ਜਨਰਲ ਸਕੱਤਰ ਨਰਿੰਦਰ ਸੈਣੀ ਨੇ ਬਾਖੂਬੀ ਨਿਭਾਈ। ਇਹ ਸਮਾਗਮ ਬੀਤੇ ਸਮੇਂ ਦੀਆਂ ਪੈੜਾਂ ਦੀ ਯਾਦ ਦੁਆਉਂਦਾ ਭਵਿੱਖ ਦੇ ਪੂਰਨੇ ਪਾਉਣ ਵਿਚ ਵੀ ਸਫਲ ਰਿਹਾ। 

ਚੰਨੀ ਸਰਕਾਰ ਵੀ ਕੈਪਟਨ ਸਰਕਾਰ ਵਰਗੀ ਨਿਕਲੀ-ਬੰਤ ਬਰਾੜ

ਲੋਕਾਂ ਦੇ ਦੁਸ਼ਮਣ ਮਾਫੀਆ ਸਰਗਣਿਆਂ ਨੂੰ ਵੀ ਨੱਥੇ ਨਹੀਂ ਪਾਈ ਜਾ ਸਕੀ 


ਪਟਿਆਲਾ
: 5 ਦਸੰਬਰ 2021: (ਜਨਤਾ ਸਕਰੀਨ ਬਿਊਰੋ):: 

ਹਰ ਖੇਤਰ ਵਿੱਚ ਬੇਚੈਨੀ ਵੱਧ ਰਹੀ ਹੈ ਅਤੇ ਸਰਕਾਰਾਂ ਦੇ ਖਿਲਾਫ ਗੁੱਸਾ ਫਿਰ ਜ਼ੋਰ ਫੜਦਾ ਜਾ ਰਿਹਾ ਹੈ। ਇਹੀ ਅਹਿਸਾਸ ਹੋਇਆ ਰੋਡਵੇਜ਼ ਮੁਲਾਜ਼ਮਾਂ ਦੀ ਡੈਲਗੇਟ ਇਕੱਤਰਤਾ ਨੂੰ ਦੇਖਦਿਆਂ। ਅਜਿਹੀ ਸਥਿਤੀ ਵਿੱਚ ਟਰੇਡ ਯੂਨੀਅਨਾਂ ਮਹੱਤਵਪੂਰਨ ਰੋਲ ਏਡਾ ਕਰ ਰਹੀਆਂ ਹਨ। ਬੀਤੇ ਦਿਨ ਇਥੇ ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ ਏਟਕ ਅਤੇ ਪੀ.ਆਰ.ਟੀ.ਸੀ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ, ਏਟਕ ਦਾ ਕਰਮਵਾਰ 27ਵਾਂ ਅਤੇ ਚੌਥਾ ਡੈਲੀਗੇਟ ਅਜਲਾਸ ਸੰਪੰਨ ਹੋਇਆ। ਦੋਨਾਂ ਅਜਲਾਸਾਂ ਦੇ ਵੇਰਵੇ ਪ੍ਰੈੱਸ ਨੂੰ ਦਿੰਦੇ ਹੋਏ ਯੂਨੀਅਨ ਦੇ ਜਨਰਲ ਸਕੱਤਰ ਸ੍ਰੀ ਨਿਰਮਲ ਸਿੰਘ ਧਾਲੀਵਾਲ ਅਤੇ ਭਾਈਚਾਰਾ ਯੂਨੀਅਨ ਦੇ ਜਨਰਲ ਸਕੱਤਰ ਮੁਹੰਮਦ ਖਲੀਲ ਨੇ ਦੱਸਿਆ ਕਿ ਦੋਨਾਂ ਜਥੇਬੰਦੀਆਂ ਦੇ ਕੁਲ 464 ਡੈਲੀਗੇਟਾਂ ਨੇ ਕਾਨਫਰੰਸਾਂ ਵਿੱਚ ਭਾਗ ਲਿਆ। 

ਇਸ ਅਜਲਾਸ ਦਾ ਪ੍ਰਧਾਨਗੀ ਮੰਡਲ ਸਰਵਸ੍ਰੀ ਗੁਰਵਿੰਦਰ ਸਿੰਘ ਗੋਲਡੀ, ਭਿੰਦਰ ਸਿੰਘ ਕੁੱਪਕਲਾਂ, ਦਲਜੀਤ ਸਿੰਘ, ਉੱਤਮ ਸਿੰਘ ਬਾਗੜੀ, ਸਰਬਜੀਤ ਸਿੰਘ, ਰਾਮ ਸਰੂਪ ਅੱਗਰਵਾਲ ਅਤੇ ਹਾਕਮ ਸਿੰਘ 'ਤੇ ਆਧਾਰਤ ਰਿਹਾ।  ਡੈਲੀਗੇਟ ਅਜਲਾਸ ਦਾ ਉਦਘਾਟਨ ਕਾਮਰੇਡ ਬੰਤ ਸਿੰਘ ਬਰਾੜ ਪ੍ਰਧਾਨ ਪੰਜਾਬ ਏਟਕ ਨੇ ਕੀਤਾ ਅਤੇ ਉਨ੍ਹਾਂ ਵੱਲੋਂ ਕੌਮੀ, ਕੌਮਾਂਤਰੀ ਅਤੇ ਪੰਜਾਬ ਪ੍ਰਦੇਸ਼ ਦੀ ਸਮੁੱਚੀ ਆਰਥਿਕ, ਰਾਜਨੀਤਕ ਅਤੇ ਸਮਾਜਿਕ ਅਵਸਥਾ 'ਤੇ ਖੁੱਲ ਕੇ ਵਿਚਾਰ ਪੇਸ਼ ਕੀਤੇ ਗਏ।

ਸਾਥੀ ਬੰਤ ਸਿੰਘ ਬਰਾੜ ਨੇ ਕਿਹਾ ਕਿ ਮੋਦੀ ਸਰਕਾਰ ਜਿਥੇ ਦੇਸ਼ ਦੇ ਕੁਦਰਤੀ ਸੋਮਿਆਂ ਅਤੇ ਪਬਲਿਕ ਸੈਕਟਰ ਨੂੰ ਪੂੰਜੀਪਤੀ ਘਰਾਣਿਆਂ ਦੇ ਹੱਥਾਂ ਵਿੱਚ ਕੌਡੀਆਂ ਦੇ ਭਾਅ ਸੌਂਪ ਰਹੀ ਹੈ ਅਤੇਵਾਲੇ ਪਾਸੇ ਨੂੰ ਹਾਲਾਤ ਤੇਜ਼ੀ ਨਾਲ ਉਕਸਾਇਆ ਜਾ ਰਿਹਾ ਹੈ।  ਮਹਿੰਗਾਈ, ਬੇਰੁਜ਼ਗਾਰੀ, ਭੁੱਖਮਰੀ ਅਤੇ ਗਰੀਬੀ ਨੇ ਆਮ ਲੋਕਾਂ ਦਾ ਜੀਵਨ ਪੱਧਰ ਬਹੁਤ ਥੱਲੇ ਲੈ ਆਂਦਾ ਗਿਆ ਹੈ। ਇਹ ਗਿਰਾਵਟ ਅਜੇ ਵੀ ਜਾਰੀ ਹੈ। ਜਨਤਾ ਲਈ  ਰੁਜ਼ਗਾਰ ਦੇ ਮੌਕੇ ਲੱਗਭੱਗ ਖਤਮ ਹੋ ਚੁੱਕੇ ਹਨ। ਬੇਰੋਜ਼ਗਾਰੀ ਸਿਖਰਾਂ ਤੇ ਹੈ। ਸਿਹਤ ਸੇਵਾਵਾਂ ਅਤੇ ਵਿੱਦਿਆ ਵਰਗੀਆਂ ਮੁਢਲੀਆਂ ਲੋਫੜਾਂ ਵੀ ਮੱਧ ਵਰਗ ਦੀ ਵੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ। ਮੋਦੀ ਸਰਕਾਰ ਨੇ ਸੰਵਿਧਾਨ ਅਤੇ ਸੰਵਿਧਾਨਕ ਅਦਾਰਿਆਂ ਨੂੰ ਬਹੁਤ ਵੱਡੀ ਢਾਹ ਲਾਈ ਹੈ। ਹਰ ਮਸਲੇ ਨੂੰ ਫਿਰਕੂ ਰੰਗਤ ਅਤੇ ਭਗਵੇਂਕਰਨ ਦੀ ਕਸਵੱਟੀ 'ਤੇ ਪਰਖਿਆ ਜਾਂਦਾ ਹੈ। 

ਕਾਮਰੇਡ ਬਰਾੜ ਨੇ ਪੰਜਾਬ ਸਰਕਾਰ ਦੀ ਵੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਇਹ ਸਰਕਾਰ ਵੀ ਕੈਪਟਨ ਰਾਜ ਤੋਂ ਵੱਖਰਾ ਕੁਝ ਵੀ ਨਹੀਂ ਕਰ ਸਕੀ। ਭਿ੍ਸ਼ਟਾਚਾਰ, ਬੇਰੁਜ਼ਗਾਰੀ ਅਤੇ ਮਾਫੀਆ ਸਰਗਣਿਆਂ ਨੂੰ ਨੱਥ ਨਹੀਂ ਪਾਈ ਜਾ ਸਕੀ।  ਕੰਟਰੈਕਟ ਅਤੇ ਆਊਟ ਸੋਰਸ ਵਰਕਰਾਂ ਦਾ ਚੰਨੀ ਸਰਕਾਰ ਨੇ ਵੀ ਕੁਝ ਨਹੀਂ ਸੰਵਾਰਿਆ। ਅਜਲਾਸ ਦੇ ਸਨਮੁੱਖ ਨਿਰਮਲ ਸਿੰਘ ਧਾਲੀਵਾਲ ਅਤੇ ਮੁਹੰਮਦ ਖਲੀਲ ਨੇ ਦੋਨਾਂ ਜਥੇਬੰਦੀਆਂ ਦੀਆਂ ਰਿਪੋਰਟਾਂ ਪੇਸ਼ ਕੀਤੀਆਂ, ਜਿਨ੍ਹਾਂ 'ਤੇ ਡੈਲੀਗੇਟਾਂ ਵੱਲੋਂ ਉਸਾਰੂ ਸੁਝਾਅ ਦਿੰਦੇ ਹੋਏ ਰਿਪੋਰਟਾਂ ਸਰਬਸੰਮਤੀ ਨਾਲ ਪਾਸ ਕੀਤੀਆਂ ਗਈਆਂ। 

ਆਖਰ ਵਿੱਚ ਦੋਨਾਂ ਜਥੇਬੰਦੀਆਂ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਮੁਤਾਬਕ ਗੁਰਵਿੰਦਰ ਸਿੰਘ ਗੋਲਡੀ ਚੇਅਰਮੈਨ, ਦਲਜੀਤ ਸਿੰਘ ਪ੍ਰਧਾਨ, ਨਿਰਮਲ ਸਿੰਘ ਧਾਲੀਵਾਲ ਜਨਰਲ ਸਕੱਤਰ ਚੁਣੇ ਗਏ। ਕਰਮਚੰਦ ਗਾਂਧੀ ਡਿਪਟੀ ਜਨਰਲ ਸਕੱਤਰ ਚੁਣੇ ਗਏ। ਇਸੇ ਤਰ੍ਹਾਂ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਦੇ ਪ੍ਰਧਾਨ ਸ੍ਰੀ ਭਿੰਦਰ ਸਿੰਘ, ਵਰਕਿੰਗ ਪ੍ਰਧਾਨ ਉੱਤਮ ਸਿੰਘ ਬਾਗੜੀ, ਸਰਪ੍ਰਸਤ ਨਿਰਮਲ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਮੁਹੰਮਦ ਖਲੀਲ ਚੁਣੇ ਗਏ। ਰਾਮ ਸਰੂਪ ਅਗਰਵਾਲ ਚੇਅਰਮੈਨ, ਪ੍ਰੀਤਮ ਸਿੰਘ ਮੁੱਖ ਸਲਾਹਕਾਰ ਅਤੇ ਸੁਖਦੇਵ ਰਾਮ ਸੁੱਖੀ ਵਿੱਤ ਸਕੱਤਰ ਚੁਣੇ ਗਏ। ਇਹ ਨਵੀਂ ਟੀਮ ਵੀ ਆਪਣੇ ਨਿਸ਼ਾਨੀਆਂ ਪ੍ਰਤੀ ਦ੍ਰਿੜ ਸੰਕਲਪ ਹੈ। ਉਮੀਦ ਹੈ ਰਹਿੰਦੇ ਨਿਸ਼ਾਨੇ ਤੇਜ਼ ਨਾਲ ਪੂਰੇ ਹੋਣਗੇ। 

Monday, March 31, 2014

ਇਹ ਢਾਂਚਾ ਲੋਕਾਂ ਨੂੰ ਗੁਲਾਮ ਬਣਾ ਕੇ ਰੱਖਣ ਵਾਲਾ--ਫੂਲਕਾ

ਈਮਾਨਦਾਰ ਅਫਸਰਾਂ ਨੂੰ ਖੂੰਜੇ ਲਾਇਆ ਜਾਂਦਾ ਹੈ
ਬੇਈਮਾਨਾਂ ਨੂੰ ਉਚੇ ਅਹੁਦਿਆਂ 'ਤੇ ਬਿਠਾਇਆ ਜਾਂਦਾ ਹੈ
'ਆਪ' ਉਮੀਦਵਾਰ ਐਡਵੋਕੇਟ ਫੂਲਕਾ ਵਲੋਂ ਸ਼ੇਰਪੁਰ ਵਿੱਚ ਵਿਸ਼ਾਲ ਰੈਲੀ 
ਲੁਧਿਆਣਾ, 30 ਮਾਰਚ 2014: (ਜਨਤਾ ਸਕਰੀਨ ਬਿਊਰੋ):  
ਸਾਡੇ ਲੀਡਰਾਂ ਨੇ ਸਾਰਾ ਸਰਕਾਰੀ ਢਾਂਚਾ ਤਬਾਹ ਕੀਤਾ ਹੋਇਆ ਹੈ ਅਤੇ ਲੀਡਰਾਂ ਦੀ ਸਿਫਾਰਸ਼ ਜਾਂ ਪਰਚੀ ਤੋਂ ਬਗੈਰ ਲੋਕਾਂ ਦਾ ਕਿਸੇ ਵੀ ਸਰਕਾਰੀ ਦਫਤਰ ਵਿਚ ਕੋਈ ਕੰਮ ਨਹੀਂ ਹੁੰਦਾ। ਇਸ ਤਰਾਂ ਇਹਨਾਂ ਲੀਡਰਾਂ ਵਲੋਂ ਲੋਕਾਂ ਨੂੰ ਆਪਣੇ ਪਿੱਛੇ-ਪਿੱਛੇ ਫਿਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ ਅਤੇ ਅਸੀਂ ਲੋਕਾਂ ਨੂੰ ਇਹਨਾਂ ਲੀਡਰਾਂ ਦੀ ਗ਼ੁਲਾਮੀ ਤੋਂ ਆਜ਼ਾਦ ਕਰਾਉਣਾ ਚਾਹੁੰਦੇ ਹਾਂ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਵਲੋਂ 100 ਫੁੱਟੀ ਰੋਡ ਸ਼ੇਰਪੁਰ ਵਿਖੇ ਕੀਤੀ ਗਈ ਵਿਸ਼ਾਲ ਜਨਸਭਾ ਦੌਰਾਨ ਕੀਤਾ। ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਕਿਹਾ ਕਿ ਲੋਕਾਂ ਨੂੰ ਗ਼ੁਲਾਮ ਬਣਾ ਕੇ ਰੱਖਣ ਵਾਲੇ ਇਸ ਨਿਕੰਮੇ ਢਾਂਚੇ ਵਿਚ ਈਮਾਨਦਾਰ ਅਫਸਰਾਂ ਨੂੰ ਖੂੰਜੇ ਲਾਇਆ ਜਾਂਦਾ ਹੈ ਅਤੇ ਬੇਈਮਾਨਾਂ ਨੂੰ ਉਚੇ ਅਹੁਦਿਆਂ 'ਤੇ ਬਿਠਾਇਆ ਜਾਂਦਾ ਹੈ ਤਾਂ ਕਿ ਉਹ ਖੁਦ ਵੀ ਪੈਸੇ ਕਮਾਉਣ, ਉਹਨਾਂ ਨੂੰ ਵੀ ਦੇਣ ਅਤੇ ਉਹਨਾਂ ਦੀ ਚਾਪਲੂਸੀ ਵੀ ਕਰਨ। 
ਉਹਨਾਂ ਕਿਹਾ ਕਿ 'ਆਪ' ਦੇਸ਼ ਵਿਚ ਸਹੀ ਢਾਂਚੇ ਨੂੰ ਮੁੜ ਬਹਾਲ ਕਰੇਗੀ। ਉਹਨਾਂ ਕਿਹਾ ਕਿ ਕਿਸੇ ਵੀ ਸਰਕਾਰ ਦੇ ਤਿੰਨ ਮੁੱਖ ਫਰਜ ਹੁੰਦੇ ਹਨਸਰਕਾਰੀ ਸਕੂਲਾਂ ਦੇ ਮਿਆਰ ਨੂੰ ਉਚਾ ਰੱਖਣਾ, ਸਰਕਾਰੀ ਹਸਪਤਾਲਾਂ ਦੇ ਮਿਆਰ ਨੂੰ ਉਚਾ ਰੱਖਣਾ ਅਤੇ ਆਮ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨੀ। ਪਰ ਇਹਨਾਂ ਤਿੰਨੇ ਫਰਜਾਂ ਤੋਂ ਸਰਕਾਰਾਂ ਮੂੰਹ ਮੋੜ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਪੜਾਈ ਵਿਚ ਪਿਛੇ ਰਹਿੰਦੇ ਜਾ ਰਹੇ ਹਨ, ਗਰੀਬ ਆਪਣਾ ਇਲਾਜ ਨਹੀਂ ਕਰਾ ਸਕਦੇ ਅਤੇ ਪੁਲਿਸ ਲੋਕਾਂ ਨੂੰ ਛੱਡ ਕੇ ਲੀਡਰਾਂ ਦੀ ਸੁਰੱਖਿਆ ਵਿਚ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਸਿਆਸੀ ਲੀਡਰ ਗੁੰਡੇ ਇਸ ਲਈ ਪਾਲਦੇ ਹਨ, ਭ੍ਰਿਸ਼ਟਾਚਾਰ ਨਾਲ ਪੈਸੇ ਇਸ ਲਈ ਕਮਾਉਂਦੇ ਹਨ ਕਿ ਉਹ ਸੋਚਦੇ ਹਨ ਕਿ ਚੋਣਾਂ ਗੁੰਡਾਗਰਦੀ ਅਤੇ ਪੈਸੇ ਦੇ ਸਹਾਰੇ ਹੀ ਜਿੱਤੀਆਂ ਜਾ ਸਕਦੀਆਂ ਹਨ, ਜਦੋਂ ਕਿ ਉਹਨਾਂ ਨੂੰ ਇਹ ਖਿਆਲ ਨਹੀਂ ਆਉਂਦਾ ਕਿ ਚੋਣਾਂ ਕੰਮ ਕਰਕੇ ਜਾਂ ਲੋਕਾਂ ਦੀ ਸੇਵਾ ਕਰਕੇ ਵੀ ਜਿੱਤੀਆਂ ਜਾ ਸਕਦੀਆਂ ਹਨ। ਉਹਨਾਂ ਕਿਹਾ ਕਿ ਲੋਕ ਇਹਨਾਂ ਚੋਣਾਂ ਵਿਚ ਗਲਤ ਢੰਗ-ਤਰੀਕੇ ਅਪਨਾਉਣ ਵਾਲੇ ਲੀਡਰਾਂ ਨੂੰ ਸਬਕ ਸਿਖਾ ਕੇ ਇਹ ਗੱਲ ਸਿੱਧ ਕਰ ਦੇਣਗੇ। ਸ. ਫੂਲਕਾ ਨੇ ਜਨਸਭਾ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਮਜ਼ਦੂਰ ਵਰਗ ਨਾਲ ਸਬੰਧਿਤ ਕਨੂੰਨਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਾਉਣ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਸਮੂਹ 'ਆਪ' ਵਰਕਰਾਂ ਤੋਂ ਇਲਾਵਾ ਕੈਪਟਨ ਗੁਰਬਿੰਦਰ ਸਿੰਘ ਕੰਗ, ਕਰਨਲ ਜੇ. ਐਸ. ਗਿੱਲ, ਐਡਵੋਕੇਟ ਪ੍ਰਭ ਸਹਾਇ ਕੌਰ ਫੂਲਕਾ ਆਦਿ ਆਗੂ ਹਾਜ਼ਰ ਸਨ।